MATA Khivi Ji Library Bathinda
It's specially design for Self Study Library with various Facilities. Fully Air-Conditioning Systems
Congratulations
ਨੋਟ- ਬੱਸ ਸੇਵਾ
ਜਿਨ੍ਹਾਂ ਵਿਦਿਆਰਥੀਆਂ ਦਾ 28 ਜਨਵਰੀ 2024 ਨੂੰ ਸੀਨੀਅਰ ਅਸੀਸਟੈਂਟ ਦਾ ਪੇਪਰ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਹੈ। ਮਾਤਾ ਖੀਵੀ ਲਾਇਬ੍ਰੇਰੀ ਅਜੀਤ ਰੋਡ ਗਲੀ ਨੰ-13 ਬਠਿੰਡਾ ਤੋਂ ਜਾਵੇਗੀ। ਬੱਸ ਚੱਲਣ ਦਾ ਸਮਾਂ ਸਵੇਰੇ 3 ਵਜੇ ਹੋਵੇਗਾ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ - 98761-24979,96468-48005,89689-88509,97794-40777
The Great Revolutionary, Freedom Fighter & Founder of "Azad Hind Fauz" NETAJI SUBHASH CHANDERA BOSE On His Birth Anniversary.
ਮਾਤਾ ਖੀਵੀ ਜੀ ਲਾਇਬ੍ਰੇਰੀ ਬਠਿੰਡਾ ਪਰਿਵਾਰ ਵਲੋਂ ਯੋਧੇ ਧਨ ਧਨ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਦਿਵਸ ਮੁਬਾਰਕ ਜਿਨਾਂ ਨੇ ਸਿੱਖੀ ਇਤਹਾਸ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ? ਇਸ 'ਤੇ ਬੰਦਾ ਸਿੰਘ ਨੇ ਇੱਕ ਦਮ ਕਿਹਾ, ਜਿਹੋ ਜਹੀ ਬਾਦਸ਼ਾਹ ਆਪਣੀ ਮੌਤ ਚਾਹਵੇਂਗਾ।
ਅਗਨੀਵੀਰ ਨੂੰ ਸ਼ਹੀਦ ਦਰਜਾ ਨਾ ਦੇਣ ਪ੍ਰਤਿ ਰੋਸ਼.....
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਹੋਏ ਅਗਨਵੀਰ ਅਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਸਾਲ ਦਸੰਬਰ 2022 ਵਿੱਚ ਅਗਨਵੀਰ ਭਰਤੀ ਹੋਇਆ ਸੀ। ਜਿਸਦੀ ਤੈਨਾਤੀ ਜ਼ੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਸੀ ਡਿਊਟੀ ਦੇ ਦੌਰਾਨ ਅਗਨਵੀਰ ਅਮ੍ਰਿਤ ਪਾਲ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਸ਼ਹੀਦੀ ਪ੍ਰਾਪਤ ਕਰ ਗਿਆ ਅਤੇ ਆਰਮੀ ਦੇ ਦੋਂ ਜਵਾਨਾਂ ਦੁਆਰਾ ਇੱਕ ਪ੍ਰਾਈਵੇਟ ਐਬੂੰਲੈਂਸ ਵਿੱਚ ਅਮ੍ਰੀਤਪਾਲ ਦਾ ਪ੍ਰਾਥਿਵ ਸ਼ਰੀਰ ਕੋਟਲੀ ਕਲਾਂ ਮਾਨਸਾ ਵਿੱਖੇ ਛੱਡ ਗਏ। ਸਰਕਾਰੀ ਨੀਤੀਆਂ ਦੁਆਰਾ ਅਗਨੀਵਰ ਭਰਤੀ ਹੋਏ ਜਵਾਨਾਂ ਨੂੰ ਸ਼ਹੀਦੀ ਦਾ ਦਰਜਾ ਨਹੀਂ ਦਿੱਤਾ ਜਾਵੇਗਾ ਅਤੇ ਉਹੋਂ ਬਿਨਾਂ ਸੈਨਾ ਸਲਾਮੀ ਦਿੱਤੇ ਵਾਪਿਸ ਚੱਲੇ ਗਏ । ਜਿਸ ਤੋਂ ਪਤਾ ਲੱਗਦਾ ਹੈ ਕਿ ਨਵੀਂ ਸਰਕਾਰੀ ਨੀਤੀ ਅਗਨਵੀਰ ਦੁਆਰਾ ਭਰਤੀ ਹੋਏ ਜਵਾਨਾ ਵਿੱਚ ਕੀ ਇਹ ਉਤਸ਼ਾਹ ਲੈ ਕੇ ਆਵੇਗੀ ? ਜਿਸ ਦਾ ਰੋਸ਼ ਜੰਮੂ-ਕਸ਼ਮੀਰ ਗਵਰਨਰ ਸਤਿਆਪਾਲ ਮਲਿਕ ਦੁਆਰਾ ਵੀ ਜਤਾਇਆ ਗਿਆ ਹੈ।
MATA Khivi Ji Library Bathinda
ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ । ਉਹਨਾਂ ਸਭ ਅਧਿਆਪਕਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਸਾਡੇ ਜੀਵਨ ਦੇ ਵਿੱਚ ਆਪਣਾ ਯੋਗਦਾਨ ਦੇ ਕੇ ਸਾਨੂੰ ਕਾਮਯਾਬ ਬਣਾਇਆ
Basic Information About Andaman & Nicobar MATA Khivi Ji Library Bathinda
ਪੰਜਾਬ ਸਰਕਾਰ ਨੇ ਸੂਰਤ ਨਾ ਸੰਭਾਲੀ ਤਾਂ ਫਿਰ ਕੌਈ ਹੱਲ ਨਹੀਂ ਹੋਣਾ ਇੱਹ ਵੀਡੀਓ ਸੰਦੇਸ਼ ਹੈ ਬਹੁਤ ਪੰਜਾਬੀ ਪੁੱਤ ਜਾਣੇ ਹੈ 🙏
PUNJAB POLICE RECRUITMENT 2023 ਉਮੀਦਵਾਰ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਅੱਜ ਦੇ ਆਏ ਪੇਪਰ ਬਾਰੇ ਜਾਣ ਹਾਸਿਲ ਕਰ ਸਕਦੇ ਹਨ
https://youtu.be/ywC_Oxp_Y-I
ਵਿਸ਼ਵ ਦੀ ਸਰਵੋਤਮ ਚੈਂਪੀਅਨ ਅਤੇ ਮਹਾਂਸ਼ਕਤੀ ਹੈ। ਸਾਨੂੰ ਤੁਹਾਡੀਆਂ ਪ੍ਰਾਪਤੀਆਂ 'ਤੇ ਹਮੇਸ਼ਾ ਮਾਣ ਹੈ। 💯
is Best Champion and superpower of world. We are Always be proud of your accomplishments.
Add247 Punjab ਦੀ ਟੀਮ ਬਠਿੰਡਾ ਦੇ ਛਾਬੜਾ ਪੈਲੇਸ ਦੇ ਵਿੱਚ Career Seminar ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸਰਕਾਰੀ ਪੇਪਰਾਂ ਦੀ ਤਿਆਰੀ ਕਰ ਰੱਹੇ ਉਮੀਦਵਾਰਾਂ ਦਾ ਭਾਰੀ ਇੱਕਠ ਵੇਖਣ ਨੂੰ ਮਿਲਿਆ Adda247 Punjab ਦੀ ਟੀਮ ਦੇ ਫੈਕਲਟੀ ਮੈਂਬਰਾਂ ਨੇ ਉਮੀਦਵਾਰਾਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਪੰਜਾਬ ਅਤੇ ਕੇਂਦਰ ਦੀਆਂ ਵੱਖ-ਵੱਖ ਪੋਸਟਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਉਮੀਦਵਾਰ ਆਪਣੀ ਤਿਆਰੀ ਨੂੰ ਬਿਹਤਰੀਨ ਢੰਗ ਨਾਲ ਕਰ ਸਕਣ ਅਤੇ Adda247 Punjab ਦੇ ਚਲਾਏ ਜਾ ਰੱਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ । ਹਾਲ ਹੀ ਵਿੱਚ ਗਗਨਦੀਪ ਦੁਆਰਾ SOORMA Current Affairs ਦੀ ਬੁੱਕ ਲਾਂਚ ਕੀਤੀ ਗਈ ਹੈ ਜਿਸ ਵਿੱਚ ਤਾਜ਼ਾ ਮਾਮਲੇ ਜੋ ਪੇਪਰਾਂ ਲਈ ਜਰੂਰੀ ਕੰਨਟੇਂਟ ਪਾਇਆ ਗਿਆ ਹੈ ਜੋ ਤਿਆਰੀ ਕਰ ਰੱਹੇ ਉਮੀਦਵਾਰਾਂ ਲਈ ਲਾਹੇਵੰਦ ਹੋ ਸਕਦੀ ਹੈ। Adda247 Punjab Adda247 MATA Khivi Ji Library Bathinda Library
Click here to claim your Sponsored Listing.
Videos (show all)
Category
Telephone
Website
Address
Bathinda
Opening Hours
Monday | 8am - 11pm |
Tuesday | 8am - 11pm |
Wednesday | 8am - 11pm |
Thursday | 8am - 11pm |
Friday | 8am - 11pm |
Saturday | 8am - 11pm |
Sunday | 8am - 11:20pm |