Kaim Sardariyan
Sardaari Sardaar Di Pehchan Hundi Hai
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ॥
ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ॥
ਭਗਤ ਕਬੀਰ ਸਾਹਿਬ ਜੀ
1373, ਸਲੋਕ
ਭਗਤ ਕਬੀਰ ਸਾਹਿਬ ਜੀ ਸਮਝਾਉਂਦੇ ਹਨ ਕਿ ਚੰਗਾ ਮਨੁੱਖ ਆਪਣੀ ਚੰਗਿਆਈ ਨਹੀਂ ਛੱਡਦਾ, ਭਾਵੇਂ ਲੱਖ ਬੁਰੇ ਮਿਲ ਜਾਣ ਜਿਵੇਂ ਕਿ ਚੰਦਨ ਦਾ ਬੂਟਾ ਜ਼ਹਿਰੀਲੇ ਸੱਪਾਂ ਵਿੱਚ ਘਿਰਿਆ ਰਹਿ ਕੇ ਵੀ ਸੀਤਲ ਹੀ ਰਹਿੰਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ॥
Amrit vele da Hukamnama Sri Darbar Sahib, Sri Amritsar, Ang 634, 23-Jan.-2024
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥
Sorat'h, Ninth Mehl: O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||
ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, परन्तु हे नानक जी! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Amrit vele da Hukamnama Sri Darbar Sahib, Sri Amritsar, Ang 729, 22-Jan.-2024
ਸੂਹੀ ਮਹਲਾ ੧ ਘਰੁ ੬ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
सूही महला १ घरु ६ ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless - just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bo***ge. ||6||1||3||
ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।
ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।
अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रास्ते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीयां किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ॥
ਗੁਰੂ ਅਰਜਨ ਦੇਵ ਜੀ
617, ਰਾਗ ਸੋਰਠਿ
ਹੇ ਭਾਈ! ਅਕਾਲ ਪੁਰਖ ਵਾਹਿਗੁਰੂ ਜੋ ਸਭ ਦਾ ਮਾਲਕ ਤੇ ਪਾਲਣ ਕਰਨ ਵਾਲਾ ਹੈ, ਨੂੰ ਤੂੰ ਆਪਣੇ ਮਨੋ ਤਨੋ ਮੂੰਹ ਨਾਲ ਹਰੇਕ ਸਾਹ ਦੇ ਨਾਲ ਸਿਮਰਿਆ ਕਰ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ।।
Amrit vele da Hukamnama Sri Darbar Sahib, Amritsar Sahib, Ang 596, 21-Jan.-2024
ਸੋਰਠਿ ਮ:੧ ਚਉਤੁਕੇ ॥
सोरठि मः १ चउतुके ॥
Sorat'h, First Mehl, Chau-Tukas:
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥
माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥
The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord's Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru's feet - I am a sacrifice to Him; He has given me to understand the true understanding. ||Pause|| The mind is impressed with the false love of the world; he quarrels with the Lord's humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord's Love, and he is not impressed by the taste of the Name; the self-willed manmukh loses his honor. ||2||
ਨੀਕਾ = ਚੰਗਾ, ਪਿਆਰਾ। ਸਸੁਰੈ = ਸਹੁਰੇ ਦਾ। ਚਤੁਰੁ = ਸਿਆਣਾ। ਕੌ = ਨੂੰ, ਵਾਸਤੇ (ਕੋ = ਦਾ)। ਬਾਹਰੁ ਘਰੁ = ਘਰ ਬਾਹਰ, ਘਰ ਘਾਟ। ਦਾਨੁ = ਸੇਵਾ (ਦੂਜਿਆਂ ਦੀ)। ਇਸਨਾਨੁ = ਪਵਿਤ੍ਰਤਾ, ਪਵਿਤ੍ਰ ਆਚਰਨ। ਤਿਤੁ = ਉਸ ਵਿਚ, ਉਸ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਦੀ ਰਾਹੀਂ। ਧੂੜਿ ਧੁਮਾਈ = ਖੇਹ ਹੀ ਉਡਾਈ ॥੧॥ ਸਖਾਈ = ਮਿਤ੍ਰ। ਪਰਉ = ਮੈਂ ਪੈਂਦਾ ਹਾਂ। ਜਿਨਿ = ਜਿਸ (ਗੁਰੂ) ਨੇ ॥ ਰਹਾਉ॥ ਬੇਧਿਆ = ਵਿੰਨ੍ਹਿਆ। ਜਨ = ਪ੍ਰਭੂ ਦੇ ਦਾਸ, ਸੰਤ ਜਨ। ਵਾਦੁ = ਝਗੜਾ। ਮਗਨੁ = ਮਸਤ। ਅਹਿਨਿਸਿ = ਦਿਨ-ਰਾਤ (ਅਹਿ = ਦਿਨ। ਨਿਸਿ = ਰਾਤ)। ਮਗੁ = ਰਸਤਾ। ਜੋਹੈ = ਤੱਕਦਾ ਹੈ। ਮਰੈ = ਆਤਮਕ ਮੌਤ ਮਰਦਾ ਹੈ। ਬਿਖੁ = ਜ਼ਹਿਰ। ਗੰਧਣ ਵੈਣਿ = ਗੰਦੇ ਬੋਲ ਵਿਚ। ਰਤਾ = ਮਸਤ। ਹਿਤਕਾਰੀ = ਪਿਆਰ ਕਰਨ ਵਾਲਾ। ਰੰਗਿ = (ਪ੍ਰਭੂ ਦੇ) ਰੰਗ ਵਿਚ। ਰਸਿ = ਰਸ ਵਿਚ। ਮਨਮੁਖਿ = ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਪਤਿ = ਇੱਜ਼ਤ ॥੨॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥
जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ॥
ਗੁਰੂ ਰਾਮਦਾਸ ਸਾਹਿਬ ਜੀ
1315, ਰਾਗ ਕਾਨੜਾ
ਅਕਾਲ ਪੁਰਖ ਵਾਹਿਗੁਰੂ ਨੇ ਆਪ ਹੀ ਇਹ ਸਾਰੀ ਦੁਨੀਆ ਤੇ ਸਾਰੇ ਜੀਅ ਜੰਤ ਪੈਦਾ ਕੀਤੇ ਹਨ, ਤੇ ਸਭ ਜੀਵਾਂ ਨੂੰ ਰਿਜ਼ਕ ਰੂਪ ਖੈਰ ਭੀ ਉਹ ਆਪ ਹੀ ਪਾਉਂਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ।।
Amrit vele da Hukamnama Sri Darbar Sahib Sri Amritsar, Ang 685, 20-Jan.-2024
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाए ॥ कीचड़ि डूबै मैलु न जाए ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाए ॥ प्रेम भगति करि सहजि समाए ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाए मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥
Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|What can the poor crane accomplish by bathing in the mud puddle? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. ||8||1||
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫ rr।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ।गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की)चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2।(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।अगर कोई विरला प्रभू चरणों में जुड़ा हुआ व्यक्ति शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4।(गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है।गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6।(पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)।अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7।सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है।नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
The Lost of Sikh Empire
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ॥
ਗੁਰੂ ਅਰਜਨ ਦੇਵ ਜੀ
714, ਰਾਗ ਟੋਡੀ
ਹੇ ਅਕਾਲ ਪੁਰਖ ਵਾਹਿਗੁਰੂ! ਇਕ ਤੂੰ ਹੀ ਹੈ ਜੋ ਕਰੋੜਾਂ ਭੁੱਲਾਂ ਨਾਸ ਕਰਨ ਦੇ ਸਮਰਥ ਦਾਤਾਰ ਹੈ, ਇਸ ਲਈ ਤੈਥੋਂ ਬਿਨਾ ਹੋਰ ਕੌਣ ਮੇਰਾ ਉਧਾਰ ਕਰ ਸਕਦਾ ਹੈ, ਮੈਨੂੰ ਭੁੱਲਾਂ ਤੋਂ ਬਚਾ ਸਕਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ।।
Amrit vele da Hukamnama Sri Darbar Sahib, Sri Amritsar, Ang 643, 19-Jan.-2024
ਸਲੋਕੁ ਮ: ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
सलोकु मः ३ ॥
पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥
Shalok, Third Mehl: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. ||1||
ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
(पूर्व किये कर्मो अनुसार)आरम्भ से जो (संसार-रूप लेख) लिखा (भाव-उकेरा) हुआ है और जो करतार ने संवय लिख दिया है वह (जरूर) कमाना पड़ता है, ( उस लेख अनुसार ही) मोह की ठगबूटी (जिस को) मिल गयी है उस को गुणों का खज़ाना भाव हरी बिसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सन्मुख हो कर नाम नहीं सुमिरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे , वह) पुत्र स्त्री तो कोई साथ नहीं जाएगा , संसार के लोगो में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका एतबार खत्म हो जाता है। हे नानक! गुरमुखों को बहुत सुख होता है क्योंकि उनके हृदय में नाम का निवास होता है॥१॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Turban Art No & Style : - 305
Theme - The Lost of Sikh Empire [ 1799 - 1849 ]
Sikh Empire :- https://en.m.wikipedia.org/wiki/Sikh_Empire
Dated 17.01.2024
Thought By & Art By :-
Raajkamal Jeet Singh Turbanator
Being Different From Others
Think Different
Turban Coach & Artist :-Raajkamal Jeet Singh Turbanator
Turban Art No & Style : - 304
Theme - Divisons of Panjab
Dated 17.01.2024
Turban Tieing :- Harshpreet Singh [ Harsh ]
Thought & Art By :-
Raajkamal Jeet Singh Turbanator
Being Different From Others
Think Different
Turban Coach & Artist :-Raajkamal Jeet Singh Turbanator
Turban Art No & Style : - 303
Theme 303 - Rivers of Panjab [ JEHLAM+CHENAB+RAVI+ SUTLEJ+BEAS ]
Dated 17.01.2024
Turban Tieing :-Sandeep Singh Turban
Thought By & Art By :-
Raajkamal Jeet Singh Turbanator
Being Different From Others
Think Different
Turban Coach & Artist :-Raajkamal Jeet Singh Turbanator
Amrit vele da Hukamnama Sri Darbar Sahib, Sri Amritsar, Ang 676, 18- Jan.-2024
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
धनासरी महला ५ ॥
मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥
Dhanaasaree, Fifth Mehl:
I am meek and poor; the Name of God is my only Support. The Name of the Lord, Har, Har, is my occupation and earnings. I gather only the Lord's Name. It is useful in both this world and the next. ||1|| Imbued with the Love of the Lord God's Infinite Name, the Holy Saints sing the Glorious Praises of the One Lord, the Formless Lord. ||Pause|| The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. ||2|| Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. ||3|| With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. ||4||2||23||
ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।
अर्थ: हे भाई! संत जन परमात्मा के नाम में मस्त हो के, बेअंत प्रभू के प्रेम में जुड़ के एक निरंकार के गुण गाते रहते हैं। रहाउ।हे भाई! मुझ आज़िज़ को परमात्मा का नाम (ही) आसरा है, मेरे लिए कमाने के लिए परमात्मा का नाम ही रोजी है। मेरे लिए एकत्र करने के लिए भी परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उसके काम आता है।1।हे भाई! बहुत विनम्र स्वभाव संत की शोभा (का मूल) है, परमात्मा की सिफत सालाह करनी ही संत का बड़प्पन (का कारण) है। परमात्मा की भक्ति संत जनों के हृदय में आनंद पैदा करती है। (भक्ति की बरकति से) संतजनों के दिल में सुख बना रहता है (उनके अंदर से) चिंता नाश हो जाती है।2।हे भाई! साधु-संत जहाँ (भी) इकट्ठे होते हैं वहाँ वे साज़ बजा के बाणी पढ़ के परमात्मा की सिफत सालाह के गीत (ही) गाते हैं। हे भाई! संतों की संगति में बैठने से आत्मिक आनंद प्राप्त होता है शांति हासिल होती है। पर, उनकी संगति वही मनुष्य प्राप्त करता है जिसके माथे पर बख्शिश (का लेख लिखा हो)।3।हे भाई! मैं अपने दोनों हाथ जोड़ के अरदास करता हूँ कि मैं संतजनों के चरण धो के गुणों के खजाने परमात्मा का नाम उचारता रहूँ। हे भाई! नानक उन संत जनों के चरणों की धूड़ से आत्मिक जीवन प्राप्त करता है जो दयालु कृपालु प्रभू की हजूरी में (सदा टिके रहते हैं)।4।2।23।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Click here to claim your Sponsored Listing.
Videos (show all)
Category
Contact the organization
Website
Address
Bagbera
Jamshedpur, 831002
(बागबेड़ा,हरहरगुट्टू,कीताडीह, रेलवे कॉलोनी, करनडीह एवं परसुडीह जन जागरूकता एवं सशक्तिकरण )
Parsudih
Jamshedpur, 831002
We do many events for development of our youth's .
Jamshedpur, 831001
GirlScript aims to become world's biggest tech community for learning technical skills and getting opportunities around the globe. We support diversity in tech and thus we ensure 5...
Mittal Furnishing, Bistupur
Jamshedpur, 831001
हमारी पहचान श्री अग्रसेन भगवान उद्दे?
C. H. Area
Jamshedpur, 831001
Jamshedpur Cares is a People For Change initiative in response to the 2nd wave of COVID-19 with the aim bringing together passionate young people with a deep desire to engage in ...
Golmuri
Jamshedpur, 831003
Yuva Soch is an organization that has the sole purpose of integrating and engaging the youths, utilizing their potential, and making them responsible for bringing an all-around pos...
Ashiana Woodland
Jamshedpur, 832401
ARBCF is incorporated under Sec.8 of Companies Act, 2013, (CIN - U85300JH2021NPL017245) Aim - Eradicate Period Poverty as a whole!
Village/Turiya Bera , Po/Bhilai Pahari
Jamshedpur, 831012
adivasiem.jharkhand