Sikhi Vichar

Sikhi Vichar

Dedicated to Thought of Shri Guru Granth Sahib ji

29/10/2023
12/10/2023

Follow the Dhan Guru Nanak channel on WhatsApp: https://whatsapp.com/channel/0029VaAKkwiFHWpuF89tHO3Z

08/10/2023

Follow the Dhan Guru Nanak channel on WhatsApp:
https://whatsapp.com/channel/0029VaAKkwiFHWpuF89tHO3Z

03/10/2021

ਸਮਪੂਰਣ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ।
Complete Mukhwak, Sri Harimandir Sahib, Amritsar.
सम्पूर्ण मुखवाक श्री हरिमन्दिर साहिब ।
(ਗੁਰਮੁਖੀ'ਚ ਅਰਥ ਸਹਿਤ, हिन्दी में, In English with transliteration)
ਮਿਤੀ/दिनाँक/Date 03.10.2021 ਅੰਗ/अंग/Ang 690
🙏🙏🙏🙏🙏
https://www.facebook.com/sikhivichaar

🌸🌿🌸🌿🌸

ਗੁਰਮੁਖੀ ਵਿਚ
---------------
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

🌹💐🌹💐🌹
ਪਦਅਰਥ
ਪਦਅਰਥ:- ਧਿਆਈਐ—ਸਿਮਰਿਆ ਜਾ ਸਕਦਾ ਹੈ। ਸੁਭਾਇ—ਪ੍ਰੇਮ ਵਿਚ। ਸਹਜਿ—ਆਤਮਕ ਅਡੋਲਤਾ ਵਿਚ। ਗਾਈਐ—ਗਾ ਸਕੀਦਾ ਹੈ। ਵਿਗਸੈ—ਖਿੜਿਆ ਰਹਿੰਦਾ ਹੈ। ਗਾਇ—ਗਾ ਕੇ। ਅਨਦਿਨੁ—ਹਰ ਰੋਜ਼, ਹਰ ਵੇਲੇ {Anuidn}। ਸਾਚੇ ਭਾਵਏ—ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ—ਭਾਵੈ, ਚੰਗਾ ਲੱਗੇ। ਨਾਮਿ—ਨਾਮ ਵਿਚ। ਸਮਾਵਏ—ਸਮਾਵੈ, ਸਮਾ ਜਾਂਦਾ ਹੈ। ਦੇਇ—ਦੇਂਦਾ ਹੈ। ਤ—ਤਾਂ, ਤਦੋਂ।1।
ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।
ਭਾਗਿ—ਭਾਗ ਨਾਲ, ਕਿਸਮਤ ਨਾਲ। ਰਸੁ—ਸੁਆਦ। ਆਵਏ—ਆਉਂਦਾ ਹੈ, ਆਵੈ। ਅਨਦਿਨੁ—ਹਰ ਰੋਜ਼, ਹਰ ਵੇਲੇ। ਲਿਵ—ਲਗਨ। ਸਮਾਵਏ—ਸਮਾਵੈ। ਮਨਿ—ਮਨ ਵਿਚ। ਭਾਵੈ—ਪਿਆਰਾ ਲੱਗਦਾ ਹੈ। ਅਤੀਤੁ—ਵਿਰਕਤ, ਮਾਇਆ ਦੇ ਮੋਹ ਤੋਂ ਪਾਰ ਲੰਘਿਆ ਹੋਇਆ। ਬੈਰਾਗੀ—ਨਿਰਮੋਹ। ਹਲਤਿ—ਇਸ ਲੋਕ ਵਿਚ {A>}। ਪਲਤਿ—{pr>} ਪਰਲੋਕ ਵਿਚ। ਅੰਤਰਿ—ਵਿਚ। ਨਾਮਿ—ਨਾਮ ਵਿਚ। ਹਰਖ—ਖ਼ੁਸ਼ੀ। ਸੋਗ—ਗ਼ਮ। ਤੇ—ਤੋਂ। ਮੁਕਤਾ—ਸੁਤੰਤਰ। ਭਾਵਏ—ਭਾਵੈ।3।
ਦੂਜੈ ਭਾਇ—(ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਜਮਿ—ਜਮ ਨੇ, ਮੌਤ ਨੇ, ਆਤਮਕ ਮੌਤ ਨੇ। ਜੋਹਿਆ—ਤੱਕ ਵਿਚ ਰੱਖਿਆ। ਦੁਖਿ—ਦੁੱਖ ਵਿਚ। ਮੋਹਿਆ—ਫਸਿਆ ਹੋਇਆ। ਰੋਹਿਆ—ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ। ਕਰਤ—ਕਰਦਿਆਂ। ਵਿਹਾਵਏ—ਵਿਹਾਵੈ, ਬੀਤ ਜਾਂਦੀ ਹੈ। ਦੇਇ—ਦੇਂਦਾ ਹੈ। ਤਿਸੁ—ਉਸ (ਪ੍ਰਭੂ) ਨੂੰ। ਕਲਤ੍ਰ—ਇਸਤ੍ਰੀ। ਧੋਹਿਆ—ਛਲ, ਧ੍ਰੋਹ, ਠੱਗੀ।4।
ਕਰਿ—ਕਰ ਕੇ। ਲੇਹੁ ਮਿਲਾਇ—(ਤੂੰ) ਮਿਲਾ ਲੈਂਦਾ ਹੈਂ। ਮਹਲੁ—ਹਜ਼ੂਰੀ, (ਚਰਨਾਂ ਵਿਚ) ਥਾਂ। ਹਰਿ—ਹੇ ਹਰੀ! ਕਰ—{ਬਹੁ-ਵਚਨ} ਦੋਵੇਂ ਹੱਥ। ਜੋੜਿ—ਜੋੜ ਕੇ। ਮਨਿ—(ਉਸ ਦੇ) ਮਨ ਵਿਚ। ਭਾਇਆ—ਪਿਆਰਾ ਲੱਗਾ। ਭਾਵੈ—ਪਿਆਰਾ ਲੱਗਦਾ ਹੈ। ਤਾ—ਤਦੋਂ। ਹੁਕਮਿ—ਹੁਕਮ ਵਿਚ। ਮੰਨਿ—ਮੰਨ ਕੇ। ਅਨਦਿਨੁ—{Anuidnwz} ਹਰ ਰੋਜ਼, ਹਰ ਵੇਲੇ। ਸਹਜੇ—ਸਹਜਿ, ਆਤਮਕ ਅਡੋਲਤਾ ਵਿਚ। ਨਾਮੋ ਨਾਮੁ—ਨਾਮ ਹੀ ਨਾਮ।5।

🌹🌿🌹🌿🌹

ਅਰਥ
ਅਰਥ:- ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।1।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।3।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।4।
ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।5।1।
🙏🙏🙏🙏🙏
ਵਾਹਿਗੁਰੂੁ ਜੀ ਕਾ ਖਾਲਸਾ॥
ਵਾਹਿਗੁਰੁ ਜੀ ਕੀ ਫਤਹਿ॥
🙏🙏🙏🙏🙏

हिन्दी में
------------
धनासरी छंत महला ४ घरु १
ੴसतिगुर प्रसादि ॥
हरि जीउ क्रिपा करे ता नामु धिआईऐ जीउ ॥
सतिगुरु मिलै सुभाइ सहजि गुण गाईऐ जीउ ॥
गुण गाइ विगसै सदा अनदिनु जा आपि साचे भावए ॥
अहंकारु हउमै तजै माइआ सहजि नामि समावए ॥
आपि करता करे सोई आपि देइ त पाईऐ ॥
हरि जीउ क्रिपा करे ता नामु धिआईऐ जीउ ॥१॥
अंदरि साचा नेहु पूरे सतिगुरै जीउ ॥
हउ तिसु सेवी दिनु राति मै कदे न वीसरै जीउ ॥
कदे न विसारी अनदिनु सम्हारी जा नामु लई ता जीवा ॥
स्रवणी सुणी त इहु मनु त्रिपतै गुरमुखि अम्रितु पीवा ॥
नदरि करे ता सतिगुरु मेले अनदिनु बिबेक बुधि बिचरै ॥
अंदरि साचा नेहु पूरे सतिगुरै ॥२॥
सत संगति मिलै वड भागि ता हरि रसु आवए जीउ ॥
अनदिनु रहै लिव लाइ त सहजि समावए जीउ ॥
सहजि समावै ता हरि मनि भावै सदा अतीतु बैरागी ॥
हलति पलति सोभा जग अंतरि राम नामि लिव लागी ॥
हरख सोग दुहा ते मुकता जो प्रभु करे सुभावए ॥
सतसंगति मिलै वडभागि ता हरि रसु आवए जीउ ॥३॥
दूजै भाइ दुखु होइ मनमुख जमि जोहिआ जीउ ॥
हाइ हाइ करे दिनु राति माइआ दुखि मोहिआ जीउ ॥
माइआ दुखि मोहिआ हउमै रोहिआ मेरी मेरी करत विहावए ॥
जो प्रभु देइ तिसु चेतै नाही अंति गइआ पछुतावए ॥
बिनु नावै को साथि न चालै पुत्र कलत्र माइआ धोहिआ ॥
दूजै भाइ दुखु होइ मनमुखि जमि जोहिआ जीउ ॥४॥
करि किरपा लेहु मिलाइ महलु हरि पाइआ जीउ ॥
सदा रहै कर जोड़ि प्रभु मनि भाइआ जीउ ॥
प्रभु मनि भावै ता हुकमि समावै हुकमु मंनि सुखु पाइआ ॥
अनदिनु जपत रहै दिनु राती सहजे नामु धिआइआ ॥
नामो नामु मिली वडिआई नानक नामु मनि भावए ॥
करि किरपा लेहु मिलाइ महलु हरि पावए जीउ ॥५॥१॥

🙏🙏🙏🙏🙏
वाहिगुरु जी का खालसा॥
वाहिगुरू जी की फतहि॥
🙏🙏🙏🙏🙏

In English with translitration
---------------------
ਧਨਾਸਰੀ ਛੰਤ ਮਹਲਾ ੪ ਘਰੁ ੧
Dhanaasree chhant mehlaa 4 ghar 1

Dhanaasaree, Chhant, Fourth Mehl, First House:

ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.

One Universal Creator God. By The Grace Of The True Guru:

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
har jee-o kirpaa karay taa naam Dhi-aa-ee-ai jee-o.

When the Dear Lord grants His Grace, one meditates on the Naam, the Name of the Lord.

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
satgur milai subhaa-ay sahj gun gaa-ee-ai jee-o.

Meeting the True Guru, through loving faith and devotion, one intuitively sings the Glorious Praises of the Lord.

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
gun gaa-ay vigsai sadaa an-din jaa aap saachay bhaav-ay.

Singing His Glorious Praises continually, night and day, one blossoms forth, when it is pleasing to the True Lord.

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ahaNkaar ha-umai tajai maa-i-aa sahj naam samaav-ay.

Egotism, self-conceit and Maya are forsaken, and he is intuitively absorbed into the Naam.

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
aap kartaa karay so-ee aap day-ay ta paa-ee-ai.

The Creator Himself acts; when He gives, then we receive.

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
har jee-o kirpaa karay taa naam Dhi-aa-ee-ai jee-o. ||1||

When the Dear Lord grants His Grace, we meditate on the Naam. ||1||

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
andar saachaa nayhu pooray satigurai jee-o.

Deep within, I feel true love for the Perfect True Guru.

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
ha-o tis sayvee din raat mai kaday na veesrai jee-o.

I serve Him day and night; I never forget Him.

ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥
kaday na visaaree an-din samHaaree jaa naam la-ee taa jeevaa.

I never forget Him; I remember Him night and day. When I chant the Naam, then I live.

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
sarvanee sunee ta ih man tariptai gurmukh amrit peevaa.

With my ears, I hear about Him, and my mind is satisfied. As Gurmukh, I drink in the Ambrosial Nectar.

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
nadar karay taa satgur maylay an-din bibayk buDh bichrai.

If He bestows His Glance of Grace, then I shall meet the True Guru; my discriminating intellect would contemplate Him, night and day.

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
andar saachaa nayhu pooray satigurai. ||2||

Deep within, I feel true love for the Perfect True Guru. ||2||

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
satsangat milai vadbhaag taa har ras aav-ay jee-o.

By great good fortune, one joins the Sat Sangat, the True Congregation; then, one comes to savor the subtle essence of the Lord.

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
an-din rahai liv laa-ay ta sahj samaav-ay jee-o.

Night and day, he remains lovingly focused on the Lord; he merges in celestial peace.

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
sahj samaavai taa har man bhaavai sadaa ateet bairaagee.

Merging in celestial peace, he becomes pleasing to the Lord's Mind; he remains forever unattached and untouched.

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
halat palat sobhaa jag antar raam naam liv laagee.

He receives honor in this world and the next, lovingly focused on the Lord's Name.

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
harakh sog duhaa tay muktaa jo parabh karay so bhaav-ay.

He is liberated from both pleasure and pain; he is pleased by whatever God does.

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
satsangat milai vadbhaag taa har ras aav-ay jee-o. ||3||

By great good fortune, one joins the Sat Sangat, the True Congregation, and then, one comes to savor the subtle essence of the Lord. ||3||

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
doojai bhaa-ay dukh ho-ay manmukh jam johi-aa jee-o.

In the love of duality, there is pain and suffering; the Messenger of Death eyes the self-willed manmukhs.

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
haa-ay haa-ay karay din raat maa-i-aa dukh mohi-aa jee-o.

They cry and howl, day and night, caught by the pain of Maya.

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
maa-i-aa dukh mohi-aa ha-umai rohi-aa mayree mayree karat vihaava-ay.

Caught by the pain of Maya, provoked by his ego, he passes his life crying out, "Mine, mine!".

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
jo parabhday-ay tis chaytai naahee ant ga-i-aa pachhutaava-ay.

He does not remember God, the Giver, and in the end, he departs regretting and repenting.

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
bin naavai ko saath na chaalai putar kaltar maa-i-aa Dhohi-aa.

Without the Name, nothing shall go along with him; not his children, spouse or the enticements of Maya.

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
doojai bhaa-ay dukh ho-ay manmukh jam johi-aa jee-o. ||4||

In the love of duality, there is pain and suffering; the Messenger of Death eyes the self-willed manmukhs. ||4||

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
kar kirpaa layho milaa-ay mahal har paa-i-aa jee-o.

Granting His Grace, the Lord has merged me with Himself; I have found the Mansion of the Lord's Presence.

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
sadaa rahai kar jorh parabh man bhaa-i-aa jee-o.

I remain standing with my palms pressed together; I have become pleasing to God's Mind.

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
parabh man bhaavai taa hukam samaavai hukam man sukh paa-i-aa.

When one is pleasing to God's Mind, then he merges in the Hukam of the Lord's Command; surrendering to His Hukam, he finds peace.

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
an-din j*pat rahai din raatee sehjay naam Dhi-aa-i-aa.

Night and day, he chants the Lord's Name, day and night; intuitively, naturally, he meditates on the Naam, the Name of the Lord.

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
naamo naam milee vadi-aa-ee naanak naam man bhaav-ay.

Through the Naam, the glorious greatness of the Naam is obtained; the Naam is pleasing to Nanak's mind.

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
kar kirpaa layho milaa-ay mahal har paav-ay jee-o. ||5||1||

Granting His Grace, the Lord has merged me with Himself; I have found the Mansion of the Lord's Presence. ||5||1||

🙏🙏🙏🙏
Waheguru ji ka Khalsa.
Waheguru ji ki Fateh.
🙏🙏🙏🙏🙏
🌸🌿🌸🌿🌸

01/10/2021

ਸਮਪੂਰਣ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ।
Complete Mukhwak, Sri Harimandir Sahib, Amritsar.
सम्पूर्ण मुखवाक श्री हरिमन्दिर साहिब ।
(ਗੁਰਮੁਖੀ'ਚ ਅਰਥ ਸਹਿਤ, हिन्दी में, In English with transliteration)
ਮਿਤੀ/दिनाँक/Date 01.10.2021 ਅੰਗ/अंग/Ang 709
🙏🙏🙏🙏🙏
https://www.facebook.com/sikhivichaar

🌸🌿🌸🌿🌸

ਗੁਰਮੁਖੀ ਵਿਚ
---------------
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
🌹💐🌹💐🌹
ਪਦਅਰਥ
ਪਦਅਰਥ:- ਸੰਤ ਉਧਰਣ—ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ—ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ—(ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ—(ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।1। ਸਰਦ ਰੁਤਿ—ਠੰਢੀ ਰੁੱਤ। ਘਾਂਮ—ਮਨ ਦੀ ਤਪਸ਼। ਸੀਤਲੁ—ਸ਼ਾਂਤ, ਠੰਢਾ।2।
ਪਦਅਰਥ:- ਓਟ—ਆਸਰਾ। ਸਗਲ—ਸਾਰੇ। ਜਨ—ਮਨੁੱਖ। ਪਰਤਾਪੁ—ਵਡਿਆਈ। ਨਿਰਭਉ—ਨਿਡਰ। ਤੋਟਿ—ਕਮੀ, ਘਾਟਾ। ਨ ਮੂਲਿ—ਕਦੇ ਭੀ ਨਹੀਂ। ਸੰਚਿਆ—ਇਕੱਠਾ ਕੀਤਾ। ਵਡੈ ਪੁਨ—ਚੰਗੇ ਭਾਗਾਂ ਨਾਲ। ਕਮਲ—ਕਉਲ ਫੁੱਲ। ਚਰਨ ਕਮਲ—ਕਉਲ ਫੁੱਲ ਵਰਗੇ ਚਰਨ।

🌹🌿🌹🌿🌹

ਅਰਥ
ਅਰਥ:- ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।1।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।2।
ਅਰਥ:- ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ। 17।

🙏🙏🙏🙏🙏
ਵਾਹਿਗੁਰੂੁ ਜੀ ਕਾ ਖਾਲਸਾ॥
ਵਾਹਿਗੁਰੁ ਜੀ ਕੀ ਫਤਹਿ॥
🙏🙏🙏🙏🙏

हिन्दी में
------------
सलोक॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपं दड़ो हरि नामु ॥२॥
पउड़ी॥
चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

🙏🙏🙏🙏🙏
वाहिगुरु जी का खालसा॥
वाहिगुरू जी की फतहि॥
🙏🙏🙏🙏🙏

In English with translitration
---------------------
ਸਲੋਕ ॥
salok.

Shalok:

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
sant uDhranda-i-aalaN aasraN gopaal keeratneh.

The Merciful Lord is the Savior of the Saints; their only support is to sing the Kirtan of the Lord's Praises.
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
nirmalaN sant sangayn ot naanak parmaysureh. ||1||

One becomes immaculate and pure, by associating with the Saints, O Nanak, and taking the Protection of the Transcendent Lord. ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
chandan chand na sarad rut mool na mit-ee ghaaNm.

The burning of the heart is not dispelled at all, by sandalwood paste, the moon, or the cold season.

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
seetal theevai naankaa j*pand-rho har naam. ||2||

It only becomes cool, O Nanak, by chanting the Name of the Lord. ||2||

ਪਉੜੀ ॥
pa-orhee.

Pauree:

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
charan kamal kee ot uDhray sagal jan.

Through the Protection and Support of the Lord's lotus feet, all beings are saved.

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
sun partaap govind nirbha-o bha-ay man.

Hearing of the Glory of the Lord of the Universe, the mind becomes fearless.

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
tot na aavai mool sanchi-aa naam Dhan.

Nothing at all is lacking, when one gathers the wealth of the Naam.

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
sant janaa si-o sang paa-ee-ai vadai pun.

The Society of the Saints is obtained, by very good deeds.

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
aath pahar har Dhi-aa-ay har jas nit sun. ||17||

Twenty-four hours a day, meditate on the Lord, and listen continually to the Lord's Praises. ||17||

🙏🙏🙏🙏
Waheguru ji ka Khalsa.
Waheguru ji ki Fateh.
🙏🙏🙏🙏🙏
🌸🌿🌸🌿🌸

30/09/2021

ਸਮਪੂਰਣ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ।
Complete Mukhwak, Sri Harimandir Sahib, Amritsar.
सम्पूर्ण मुखवाक श्री हरिमन्दिर साहिब ।
(ਗੁਰਮੁਖੀ'ਚ ਅਰਥ ਸਹਿਤ, हिन्दी में, In English with transliteration)
ਮਿਤੀ/दिनाँक/Date 30.09.2021 ਅੰਗ/अंग/Ang 709
🙏🙏🙏🙏🙏
https://www.facebook.com/sikhivichaar

🌸🌿🌸🌿🌸

ਗੁਰਮੁਖੀ ਵਿਚ
---------------
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
🌹💐🌹💐🌹
ਪਦਅਰਥ
ਪਦਅਰਥ:- ਸੰਤ ਉਧਰਣ—ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ—ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ—(ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ—(ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।1। ਸਰਦ ਰੁਤਿ—ਠੰਢੀ ਰੁੱਤ। ਘਾਂਮ—ਮਨ ਦੀ ਤਪਸ਼। ਸੀਤਲੁ—ਸ਼ਾਂਤ, ਠੰਢਾ।2।
ਪਦਅਰਥ:- ਓਟ—ਆਸਰਾ। ਸਗਲ—ਸਾਰੇ। ਜਨ—ਮਨੁੱਖ। ਪਰਤਾਪੁ—ਵਡਿਆਈ। ਨਿਰਭਉ—ਨਿਡਰ। ਤੋਟਿ—ਕਮੀ, ਘਾਟਾ। ਨ ਮੂਲਿ—ਕਦੇ ਭੀ ਨਹੀਂ। ਸੰਚਿਆ—ਇਕੱਠਾ ਕੀਤਾ। ਵਡੈ ਪੁਨ—ਚੰਗੇ ਭਾਗਾਂ ਨਾਲ। ਕਮਲ—ਕਉਲ ਫੁੱਲ। ਚਰਨ ਕਮਲ—ਕਉਲ ਫੁੱਲ ਵਰਗੇ ਚਰਨ।

🌹🌿🌹🌿🌹

ਅਰਥ
ਅਰਥ:- ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।1।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।2।
ਅਰਥ:- ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ। 17।

🙏🙏🙏🙏🙏
ਵਾਹਿਗੁਰੂੁ ਜੀ ਕਾ ਖਾਲਸਾ॥
ਵਾਹਿਗੁਰੁ ਜੀ ਕੀ ਫਤਹਿ॥
🙏🙏🙏🙏🙏

हिन्दी में
------------
सलोक॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपं दड़ो हरि नामु ॥२॥
पउड़ी॥
चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

🙏🙏🙏🙏🙏
वाहिगुरु जी का खालसा॥
वाहिगुरू जी की फतहि॥
🙏🙏🙏🙏🙏

In English with translitration
---------------------
ਸਲੋਕ ॥
salok.

Shalok:

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
sant uDhranda-i-aalaN aasraN gopaal keeratneh.

The Merciful Lord is the Savior of the Saints; their only support is to sing the Kirtan of the Lord's Praises.
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
nirmalaN sant sangayn ot naanak parmaysureh. ||1||

One becomes immaculate and pure, by associating with the Saints, O Nanak, and taking the Protection of the Transcendent Lord. ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
chandan chand na sarad rut mool na mit-ee ghaaNm.

The burning of the heart is not dispelled at all, by sandalwood paste, the moon, or the cold season.

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
seetal theevai naankaa j*pand-rho har naam. ||2||

It only becomes cool, O Nanak, by chanting the Name of the Lord. ||2||

ਪਉੜੀ ॥
pa-orhee.

Pauree:

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
charan kamal kee ot uDhray sagal jan.

Through the Protection and Support of the Lord's lotus feet, all beings are saved.

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
sun partaap govind nirbha-o bha-ay man.

Hearing of the Glory of the Lord of the Universe, the mind becomes fearless.

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
tot na aavai mool sanchi-aa naam Dhan.

Nothing at all is lacking, when one gathers the wealth of the Naam.

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
sant janaa si-o sang paa-ee-ai vadai pun.

The Society of the Saints is obtained, by very good deeds.

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
aath pahar har Dhi-aa-ay har jas nit sun. ||17||

Twenty-four hours a day, meditate on the Lord, and listen continually to the Lord's Praises. ||17||

🙏🙏🙏🙏
Waheguru ji ka Khalsa.
Waheguru ji ki Fateh.
🙏🙏🙏🙏🙏
🌸🌿🌸🌿🌸

29/09/2021

ਸਮਪੂਰਣ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ।
Complete Mukhwak, Sri Harimandir Sahib, Amritsar.
सम्पूर्ण मुखवाक श्री हरिमन्दिर साहिब ।
(ਗੁਰਮੁਖੀ'ਚ ਅਰਥ ਸਹਿਤ, हिन्दी में, In English with transliteration)
ਮਿਤੀ/दिनाँक/Date 29.09.2021 ਅੰਗ/अंग/Ang 668
🙏🙏🙏🙏🙏
https://www.facebook.com/sikhivichaar

🌸🌿🌸🌿🌸

ਗੁਰਮੁਖੀ ਵਿਚ
---------------
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
🌹💐🌹💐🌹
ਪਦਅਰਥ
ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1।
ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ।
ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2।
ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3।
ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ, ਉਤੇ। ਕਰਿ—ਬਣਾ ਲੈ।4।

🌹🌿🌹🌿🌹

ਅਰਥ
ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ।
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2।
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3।
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।

🙏🙏🙏🙏🙏
ਵਾਹਿਗੁਰੂੁ ਜੀ ਕਾ ਖਾਲਸਾ॥
ਵਾਹਿਗੁਰੁ ਜੀ ਕੀ ਫਤਹਿ॥
🙏🙏🙏🙏🙏

हिन्दी में
------------
धनासरी महला४॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जनकी ॥ हरि हरि जपनु जपावहु अपना हम मागी भगति इकाकी ॥रहाउ॥ हरि के सेवक से हरि पिआरे जिन जपिओ हरि बचना की ॥ लेखा चित्र गुपति जो लिखिआ सभ छूटी जमकी बाकी ॥२॥ हरि के संत जपिओ मनि हरि हरि लगि संगति साध जनाकी ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वडपुरख वडअगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी॥४॥६॥
🙏🙏🙏🙏🙏
वाहिगुरु जी का खालसा॥
वाहिगुरू जी की फतहि॥
🙏🙏🙏🙏🙏

In English with translitration
---------------------
ਧਨਾਸਰੀ ਮਹਲਾ ੪ ॥
Dhanaasreemehlaa 4.

Dhanaasaree, Fourth Mehl:

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
kalijugkaaDharamkahhutum bhaa-eekivchhootah ham chhutkaakee.

Tell me, O Siblings of Destiny, the religion for this Dark Age of Kali Yuga. I seek emancipation - how can I be emancipated?

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
harhar j*p bayrheehartulhaaharj*pi-o taraitaraakee. ||1||

Meditation on the Lord, Har, Har, is the boat, the raft; meditating on the Lord, the swimmer swims across. ||1||

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥
harjeelaajrakhahuharjankee.

O Dear Lord, protect and preserve the honor of Your humble servant.

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
harhar j*pan j*paavhuapnaa ham maageebhagatikaakee. rahaa-o.

O Lord, Har, Har, please make me chant the chant of Your Name; I beg only for Your devotional worship. ||Pause||

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥
harkaysayvak say har pi-aarayjinj*pi-o harbachnaakee.

The Lord's servants are very dear to the Lord; they chant the Word of the Lord's Bani.

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
laykhaachitargupatjolikhi-aasabhchhootee jam keebaakee. ||2||

The account of the recording angels, Chitr and Gupt, and the account with the Messenger of Death is totally erased. ||2||

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥
harkaysantj*pi-o man harhar lag sangatsaaDhjanaakee.

The Saints of the Lord meditate on the Lord in their minds; they join the SaadhSangat, the Company of the Holy.

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
dinee-arsoortarisnaaaganbujhaaneesivchari-o chandchandaakee. ||3||

The piercing sun of desires has set, and the cool moon has risen. ||3||

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥
tumvadpurakhvadagamagochartum aapayaapapaakee.

You are the Greatest Being, absolutely unapproachable and unfathomable; You created the Universe from Your Own Being.

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
jannaanakka-o parabhkirpaakeejaikardaasandaasdasaakee. ||4||6||

O God, take pity on servant Nanak, and make him the slave of the slave of Your slaves. ||4||6||

🙏🙏🙏🙏
WahegurujikaKhalsa.
WahegurujikiFateh.
🙏🙏🙏🙏🙏
🌸🌿🌸🌿🌸

28/09/2021

ਸਮਪੂਰਣ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ।
Complete Mukhwak, Sri Harimandir Sahib, Amritsar.
सम्पूर्ण मुखवाक श्री हरिमन्दिर साहिब ।
(ਗੁਰਮੁਖੀ'ਚ ਅਰਥ ਸਹਿਤ, हिन्दी में, In English with transliteration)
ਮਿਤੀ/दिनाँक/Date 28.09.2021 ਅੰਗ/अंग/Ang 624
🙏🙏🙏🙏🙏
https://www.facebook.com/sikhivichaar

🌸🌿🌸🌿🌸

ਗੁਰਮੁਖੀ ਵਿਚ
🌸🌿🌸🌿🌸
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

🌹💐🌹💐🌹
ਪਦਅਰਥ
ਪਦਅਰਥ:- ਗਈ ਬਹੋੜੁ—(ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ—(ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ—ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ—ਇੱਜ਼ਤ, ਲਾਜ।1।
ਨਿਚੀਜਿਆ—ਨਕਾਰਿਆਂ ਨੂੰ। ਚੀਜ ਕਰੇ—ਆਦਰ-ਜੋਗ ਬਣਾ ਦੇਂਦਾ ਹੈ। ਰਹਾਉ।
ਭਾਇ—ਪ੍ਰੇਮ ਨਾਲ, ਆਪਣੀ ਲਗਨ ਨਾਲ। ਸੁਭਾਈ—ਆਪਣੇ ਸੁਭਾਵ ਅਨੁਸਾਰ। ਕਰਿ—ਕਰ ਕੇ। ਬਹੁ ਭਾਤੀ—ਕਈ ਤਰੀਕਿਆਂ ਨਾਲ। ਬਹੁੜਿ—ਮੁੜ, ਫਿਰ। ਗਲਿ—ਗਲ ਨਾਲ। ਮਾਰਗਿ—(ਸਿੱਧੇ) ਰਸਤੇ ਉਤੇ।2।
ਅੰਤਰਜਾਮੀ—ਦਿਲ ਦੀ ਜਾਣਨ ਵਾਲਾ। ਸਭ ਬਿਧਿ—ਹਰੇਕ (ਆਤਮਕ) ਹਾਲਤ। ਪਹਿ—ਪਾਸ। ਕਥਨਿ—ਕਥਨ ਕਰਨ ਨਾਲ, ਜ਼ਬਾਨੀ ਕਹਿ ਦੇਣ ਨਾਲ। ਭੀਜੈ—ਖ਼ੁਸ਼ ਹੁੰਦਾ। ਭਾਵੈ—ਚੰਗਾ ਲੱਗਦਾ ਹੈ। ਪੈਜ—ਇੱਜ਼ਤ। ਓਟ—ਆਸਰਾ। ਰਹਾਈਐ—ਰੱਖੀ ਹੋਈ ਹੈ।
ਹੋਇ—ਹੋ ਕੇ। ਆਪੇ—ਆਪ ਹੀ। ਮੇਲਿ—ਮੇਲੇ, ਮੇਲਦਾ ਹੈ। ਚੂਕੇ—ਮੁੱਕ ਜਾਂਦੀ ਹੈ। ਚਿੰਤੀ—ਚਿੰਤਾ। ਅਵਖਦੁ—ਦਵਾਈ। ਮੁਖਿ—ਮੂੰਹ ਵਿਚ। ਸੁਖਿ—ਆਤਮਕ ਆਨੰਦ ਵਿਚ। ਵਸੰਤੀ—ਵੱਸਦਾ ਹੈ।4।

🌹🌿🌹🌿🌹

ਅਰਥ
ਅਰਥ:- ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ। ਰਹਾਉ।
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।1।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।1।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।3।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।4।12। 62।

🙏🙏🙏🙏🙏
ਵਾਹਿਗੁਰੂੁ ਜੀ ਕਾ ਖਾਲਸਾ॥
ਵਾਹਿਗੁਰੁ ਜੀ ਕੀ ਫਤਹਿ॥
🙏🙏🙏🙏🙏

हिन्दी में
------------
सोरठि महला ५ ॥
गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥
🙏🙏🙏🙏🙏
वाहिगुरु जी का खालसा॥
वाहिगुरू जी की फतहि॥
🙏🙏🙏🙏🙏

In English with translitration
---------------------
ਸੋਰਠਿ ਮਹਲਾ ੫ ॥
sorath mehlaa 5.

Sorat'h, Fifth Mehl:

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥
ga-ee bahorh bandee chhorh nirankaar dukh-daaree.

The Restorer of what was taken away, the Liberator from captivity; the Formless Lord, the Destroyer of pain.

ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
karam na jaanaa Dharam na jaanaa lobhee maa-i-aaDhaaree.

I do not know about karma and good deeds; I do not know about Dharma and righteous living. I am so greedy, chasing after Maya.

ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
naam pari-o bhagat govind kaa ih raakho paij tumaaree. ||1||

I go by the name of God's devotee; please, save this honor of Yours. ||1||

ਹਰਿ ਜੀਉ ਨਿਮਾਣਿਆ ਤੂ ਮਾਣੁ ॥
har jee-o nimaani-aa too maan.

O Dear Lord, You are the honor of the dishonored.

ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
nicheeji-aa cheej karay mayraa govind tayree kudrat ka-o kurbaan. rahaa-o.

You make the unworthy ones worthy, O my Lord of the Universe; I am a sacrifice to Your almighty creative power. ||Pause||

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥
jaisaa baalak bhaa-ay subhaa-ee lakh apraaDh kamaavai.

Like the child, innocently making thousands of mistakes

ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥
kar updays jhirhkay baho bhaatee bahurh pitaa gal laavai.

- his father teaches him, and scolds him so many times, but still, he hugs him close in his embrace.

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
pichhlay a-ogun bakhas la-ay parabh aagai maarag paavai. ||2||

Please forgive my past actions, God, and place me on Your path for the future. ||2||

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥
har antarjaamee sabh biDh jaanai taa kis peh aakh sunaa-ee-ai.

The Lord, the Inner-knower, the Searcher of hearts, knows all about my state of mind; so who else should I go to and speak to?

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥
kahnai kathan na bheejai gobind har bhaavai paij rakhaa-ee-ai.

The Lord, the Lord of the Universe, is not pleased by mere recitation of words; if it is pleasing to His Will, He preserves our honor.

ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥
avar ot mai saglee daykhee ik tayree ot rahaa-ee-ai. ||3||

I have seen all other shelters, but Yours alone remains for me. ||3||

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥
ho-ay da-i-aal kirpaal parabh thaakur aapay sunai baynantee.

Becoming kind and compassionate, God the Lord and Master Himself listens to my prayer.

ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥
pooraa satgur mayl milaavai sabh chookai man kee chintee.

He unites me in Union with the Perfect True Guru, and all the cares and anxieties of my mind are dispelled.

ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
har har naam avkhad mukh paa-i-aa jan naanak sukh vasantee. ||4||12||62||

The Lord, Har, Har, has placed the medicine of the Naam into my mouth; servant Nanak abides in peace. ||4||12||62||

🙏🙏🙏🙏🙏
Waheguru ji ka Khalsa.
Waheguru ji ki Fateh.
🙏🙏🙏🙏🙏
🌸🌿🌸🌿🌸

Videos (show all)

ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ। 06.10.2020
ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ। 25.09.2020
ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਮ੍ਰਿੰਤਸਰ। 12.09.2020

Telephone

Website