Jatinder Singh Mehrok
Contact information, map and directions, contact form, opening hours, services, ratings, photos, videos and announcements from Jatinder Singh Mehrok, Journalist, .
ਲਖੀਮਪੁਰ ਖੀਰੀ ਦੀ ਕਰੂਰਤਾ ਦਾ ਸਾਫ ਵੀਡੀਓ
ਗੱਡੀ ਦੀ ਸਪੀਡ ਦਾ ਅੰਦਾਜ਼ਾ ਲਾ ਲਿਓ ਤੇ ਕਿਸਾਨਾਂ ਦੇ ਦਰਦ ਦਾ ਵੀ
ਚਰਨਜੀਤ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ
ਪਹਾੜ ਡਿੱਗਦੇ ਦੇਖ ਲਏ ਹੁਣ ਪੰਜਾਬ ਦੇ ਖੇਤਾਂ ਦਾ ਹਾਲ ਦੇਖ ਲਓ, ਗਲੀਆਂ ਤੋਂ ਬਾਅਦ ਹੁਣ ਖੇਤਾਂ 'ਚ ਚੱਲੀਆਂ ਕਿਸ਼ਤੀਆਂ | ਪਹਾੜ ਡਿੱਗਦੇ ਦੇਖ ਲਏ ਹੁਣ ਪੰਜਾਬ ਦੇ ਖੇਤਾਂ ਦਾ ਹਾਲ ਦੇਖ ਲਓ,ਗਲੀਆਂ ਤੋਂ ਬਾਅਦ ਹੁਣ ਖੇਤਾਂ 'ਚ ਚੱਲੀਆਂ ਕਿਸ਼ਤੀਆਂ | Sanjha TV | Available in CANA...
🔥LIVE- ਜੋੜ ਤੋੜ ਸਿਖਰਾਂ 'ਤੇ ਪਾਰਟੀਆਂ ਬਦਲਣ ਲਈ ਕੌਣ-ਕੌਣ ਕਾਹਲ਼ਾ.? (206) TBN 16, 2021Follow me at:https://www.instagram.com/benipaldevinder/?hl=enhttps://...
ਮੰਦਭਾਗੀ ਖ਼ਬਰ- ਉੱਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਦਾ ਹੋਇਆ ਦਿਹਾਂਤ
🔥LIVE-ਬਾਜਵਾ ਦੀ ਚਿੱਠੀ ਕੈਪਟਨ ਲਈ ਬਣੀ ਮੁਸੀਬਤ- ਚੋਣਾਂ ਮੁਕੰਮਲ ਹੋਣ ਤੋਂ ਪਹਿਲਾਂ ਭਾਜਪਾ ਨੇ ਨਤੀਜੇ ਐਲਾਨੇ.!(143)TBN April 14, 2021Follow me at:https://www.instagram.com/benipaldevinder/?hl=enhttps:...
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
🔥LIVE-ਲੱਖਾ ਸਿਧਾਣਾ ਦੇ ਭਰਾ ਤੇ ਪੁਲਿਸ ਤਸ਼ੱਦਦ ਦੀ ਸੱਚਾਈ ਤੇ ਅਧਿਆਪਕਾਂ ਨੇ ਕਿਉਂ ਮਾਰੀਆਂ ਨਹਿਰ 'ਚ ਛਾਲ਼ਾਂ.? (140) April 11, 2021Follow me at:https://www.instagram.com/benipaldevinder/?hl=enhttps:...
ਦੁੱਖਾਂ ਦਾ ਪਹਾੜ ਟੁੱਟਣਾ ਇਹ ਹੁੰਦੈ, ਘਰਵਾਲੇ ਦੇ ਗੁਰਦੇ ਖਰਾਬ, ਪੋਤਾ ਅੰਗਹੀਣ ਤੇ ਨੂੰਹ ਮਰ ਗਈ ਦੁੱਖਾਂ ਦਾ ਪਹਾੜ ਟੁੱਟਣਾ ਇਹ ਹੁੰਦੈਘਰਵਾਲੇ ਦੇ ਗੁਰਦੇ ਖਰਾਬ, ਪੋਤਾ ਅੰਗਹੀਣ ਤੇ ਨੂੰਹ ਮਰ ਗਈਦਰਦ ਸੁਣ ਅੱਖਾਂ ਨੰਮ ਹੋ ਜਾਣ ਤਾਂ ਮਦਦ ਕਰ ਦਿਓ...
ਬਜਟ ‘ਤੇ ਮਨਪ੍ਰੀਤ ਬਾਦਲ ਦਾ EXCLUSIVE INTERVIEW, ਸੁਣੋ, ਕੀ ਕਰਜ਼ ਮੁਆਫ਼ੀ ਹੋਵੇਗੀ ਜਾ ਲੋਕਾਂ ਲਈ ਕੀ ਹੈ ਖਾਸ ? ‘ਤੇ ਮਨਪ੍ਰੀਤ ਬਾਦਲ ਦਾ EXCLUSIVE INTERVIEWਸੁਣੋ, ਕੀ ਕਰਜ਼ ਮੁਆਫ਼ੀ ਹੋਵੇਗੀ ਜਾ ਲੋਕਾਂ ਲਈ ਕੀ ਹੈ ਖਾਸ ?Subscr...
LIVE ਚੱਪੜ ਚਿੜੀ ਦੀ ਇਤਿਹਾਸਕ ਧਰਤੀ 'ਤੇ ਕਿਸਾਨਾਂ ਦੀ ਮਹਾਂਪੰਚਾਇਤ, ਬਲਦ ਗੱਡੇ ਲੈਕੇ ਪਹੁੰਚੇ ਕਿਸਾਨ | Sanjha Tv | LIVE ਚੱਪੜ ਚਿੜੀ ਦੀ ਇਤਿਹਾਸਕ ਧਰਤੀ 'ਤੇ ਕਿਸਾਨਾਂ ਦੀ ਮਹਾਂਪੰਚਾਇਤ, ਬਲਦ ਗੱਡੇ ਲੈਕੇ ਪਹੁੰਚੇ ਕਿਸਾਨ | Sanjha Tv | ...
26 ਜਨਵਰੀ 2021 ਨੂੰ ਕਿੰਝ ਹੋਵੇਗੀ "ਕਿਸਾਨ ਗਣਤੰਤਰ ਦਿਵਸ ਪਰੇਡ"
ਸੰਯੁਕਤ ਕਿਸਾਨ ਮੋਰਚਾ ਨੇ 26 ਜਨਵਰੀ 2021 ਨੂੰ "ਕਿਸਾਨ ਗਣਤੰਤਰ ਦਿਵਸ ਪਰੇਡ" ਦੀਆਂ ਯੋਜਨਾਵਾਂ ਦਾ ਵੇਰਵਾ ਸਾਂਝਾ ਕੀਤਾ ਹੈ। ਮੋਰਚੇ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਦੇਸ਼ ਦੇ ਸੈਨਿਕਾਂ ਨਾਲ ਗਣਤੰਤਰ ਦਿਵਸ ਮਨਾਉਣਾ ਚਾਹੁੰਦੇ ਹਨ ਅਤੇ ਅਨੁਸ਼ਾਸਿਤ ਪਰੇਡ ਕਰ ਕੇ ਮਾਣ ਨੂੰ ਕਾਇਮ ਰੱਖਣਾ ਚਾਹੁੰਦੇ ਹਨ। ਮੋਰਚੇ ਦੇ ਆਗੂਆਂ ਨੇ ਕਿਹਾ, “ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਸ ਵਿਚ ਹਿੱਸਾ ਲੈਣ ਨਹੀਂ ਦਿੱਤਾ ਜਾਵੇਗਾ”। ਮੋਰਚੇ ਨੇ ਹਰਿਆਣਾ ਅਤੇ ਦਿੱਲੀ ਪੁਲਿਸ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਪਰੇਡ ਸ਼ਾਂਤੀਪੂਰਵਕ ਹੋਵੇਗੀ, ਅਤੇ ਗਣਤੰਤਰ ਦਿਵਸ ਦੇ ਅਧਿਕਾਰਤ ਪਰੇਡ ਨੂੰ ਵਿਘਨ ਨਹੀਂ ਦੇਵੇਗੀ. ਕਿਸੇ ਵੀ ਰਾਸ਼ਟਰੀ ਵਿਰਾਸਤ ਸਾਈਟਾਂ, ਜਾਂ ਕਿਸੇ ਹੋਰ ਸਾਈਟ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ.
ਸਯੁੰਕਤ ਮੋਰਚਾ 26 ਜਨਵਰੀ ਦੇ ਪਲਾਨ ਵਾਰੇ ਵਧੇਰੀ ਜਾਣਕਾਰੀ ਅਗਲੀ ਪ੍ਰੈਸ ਕਾਨਫਰੰਸ ਵਿੱਚ ਰਾਹੀਂ ਪੇਸ਼ ਕੀਤੇ ਜਾਣਗੇ।
ਪਰੇਡ ਆਊਟਰ ਰਿੰਗ ਰੋਡ 'ਤੇ ਹੋਵੇਗੀ। ਪਰੇਡ ਵਿਚ ਵਾਹਨਾਂ ਵਿਚ ਝਾਂਕੀ ਸ਼ਾਮਲ ਹੋਵੇਗੀ ਜੋ ਇਤਿਹਾਸਕ ਲੋਕ, ਖੇਤਰੀ ਅਤੇ ਹੋਰ ਅੰਦੋਲਨ ਦੇ ਪ੍ਰਦਰਸ਼ਨਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੀ ਖੇਤੀਬਾੜੀ ਹਕੀਕਤ ਨੂੰ ਦਰਸਾਉਂਦੀ ਹੈ. ਸਾਰੇ ਕਿਸਾਨ ਵਾਹਨਾਂ 'ਤੇ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਕਿਸਾਨ ਜਥੇਬੰਦੀਆਂ ਦਾ ਝੰਡਾ ਵੀ ਲਗਾਉਣਗੇ। ਕਿਸੇ ਵੀ ਰਾਜਨੀਤਿਕ ਪਾਰਟੀ ਦੇ ਝੰਡੇ ਦੀ ਆਗਿਆ ਨਹੀਂ ਹੋਵੇਗੀ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰ, ਰੱਖਿਆ ਸੇਵਾ ਦੇ ਕਰਮਚਾਰੀ, ਸਤਿਕਾਰਤ ਖਿਡਾਰੀ, ਮਹਿਲਾ ਕਿਸਾਨ ਆਦਿ ਪਰੇਡ ਵਿਚ ਹਿੱਸਾ ਲੈਣਗੇ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਪਰੇਡ ਵਿਚ ਬਹੁਤ ਸਾਰੇ ਰਾਜਾਂ ਦੀ ਨੁਮਾਇੰਦਗੀ ਕੀਤੀ ਜਾਵੇਗੀ.
ਜਿਹੜੇ ਲੋਕ ਇਸ ਪਰੇਡ ਵਿਚ ਹਿੱਸਾ ਲੈਣ ਲਈ ਦਿੱਲੀ ਨਹੀਂ ਆ ਸਕਦੇ, ਉਹ ਰਾਜ ਦੀ ਰਾਜਧਾਨੀ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਚ ਅਨੁਸ਼ਾਸਨ ਅਤੇ ਸ਼ਾਂਤੀ ਦੇ ਇਕੋ ਮਾਪਦੰਡ ਨਾਲ ਪਰੇਡਾਂ ਦਾ ਆਯੋਜਨ ਕਰਨਗੇ। ਮੋਰਚੇ ਨੇ ਸਾਰੇ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਆਪਣਾ ਸਮਰਥਨ ਅਤੇ ਏਕਤਾ ਪ੍ਰਗਟ ਕਰਨ ਅਤੇ ਪਰੇਡ ਦੇਖਣ ਦੀ ਅਪੀਲ ਕੀਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਖੇਤੀਬਾੜੀ ਮੰਤਰੀ ਦੀ ਅੱਜ ਚਿੱਠੀ ਰਾਹੀਂ ਰੱਖਿਆ ਗੱਲਾਂ ਕਰਕੇ ਖਰਾਬ ਮਾਹੌਲ ਦੇ ਬਾਵਜੂਦ 19 ਤਾਰੀਕ ਦੀ ਸਰਕਾਰ ਨਾਲ ਗੱਲਬਾਤ ਲਈ ਉਮੀਦ ਨਾਲ ਜਾਣਗੇ।
18 ਜਨਵਰੀ, ਮਹਿਲਾ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ, ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ. ਇਹ ਸਮਾਗਮ ਖੇਤੀਬਾੜੀ ਵਿਚ ਔਰਤਾਂ ਦੀ ਬੇਮਿਸਾਲ ਭੂਮਿਕਾ ਨੂੰ ਸਨਮਾਨਿਤ ਕਰਨ ਅਤੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਹਰ ਖੇਤਰ ਵਿਚ ਔਰਤ ਦੀ ਏਜੰਸੀ ਦਾ ਸਨਮਾਨ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਸਟੇਜ ਦਾ ਪ੍ਰਬੰਧ ਇਸ ਦਿਨ ਔਰਤਾਂ ਦੁਆਰਾ ਕੀਤਾ ਜਾਵੇਗਾ ਅਤੇ ਸਟੇਜ ਤੇ ਬੁਲਾਰੇ ਵੀ ਔਰਤਾਂ ਹੀ ਹੋਣਗੀਆਂ. ਸਮਾਜ ਵਿਚ ਔਰਤਾਂ ਦੇ ਯੋਗਦਾਨ ਨੂੰ ਦਰਸਾਉਣ ਲਈ ਹੋਰ ਸਭਿਆਚਾਰਕ ਸਮਾਗਮ ਵੀ ਕਰਵਾਏ ਜਾਣਗੇ।
20 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ, ਕਿਸਾਨ ਮੋਰਚੇ ਨੇ ਪੂਰੀ ਦੁਨੀਆ ਦੇ ਲੋਕਾਂ ਨੂੰ ਇਸ ਅੰਦੋਲਨ ਨੂੰ ਸਫਲ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ।
ਆਉਣ ਵਾਲੇ ਦਿਨਾਂ ਵਿਚ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ।
ਨਵਨਿਰਮਾਣ ਕ੍ਰਿਸ਼ਨਕ ਸੰਗਠਨ ਦੀ ਅਗਵਾਈ ਵਿਚ ਉੜੀਸਾ ਤੋਂ ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦਾ ਵੱਡਾ ਸਮੂਹ ਅੱਜ ਝਾਰਖੰਡ ਪਹੁੰਚਿਆ। ਮਹਾਰਾਸ਼ਟਰ ਦੇ ਸੈਂਕੜੇ ਕਬਾਇਲੀ ਕਿਸਾਨ, ਜਿਨ੍ਹਾਂ ਵਿੱਚ ਜਿਆਦਾਤਰ ਔਰਤਾਂ ਹਨ, ਸ਼ਾਹਜਹਾਨਪੁਰ ਦੇ ਮੋਰਚੇ ਤੇ ਪਹੁੰਚੀਆਂ ਹਨ।
ਕਰਨਾਟਕ ਦੇ ਬੇਲਾਗਾਵੀ ਵਿੱਚ, ਅੱਜ ਕਰਨਾਟਕ ਰਾਜ ਦੇ ਕਈ ਕਿਸਾਨੀ ਨੇਤਾਵਾਂ ਨੇ ਸ਼੍ਰੀ ਅਮਿਤ ਸ਼ਾਹ ਦੇ ਇਕ ਪ੍ਰੋਗਰਾਮ ਮੌਕੇ ਆਯੋਜਿਤ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਗ੍ਰਿਫਤਾਰੀ ਦਿੱਤੀ।
ਸੰਯੁਕਤ ਕਿਸਾਨ ਮੋਰਚਾ ਐਨਆਈਏ ਦੀ ਕਿਸਾਨ ਅੰਦੋਲਨ ਦੇ ਸਮਰਥਕਾਂ ਅਤੇ ਇਥੋਂ ਤਕ ਕਿ ਟਰਾਂਸਪੋਰਟਰਾਂ ਆਦਿ ਸੇਵਾ ਪ੍ਰਦਾਤਾਵਾਂ ਖਿਲਾਫ ਐਨਆਈਏ ਦੀ ਵਰਤੋਂ ਦੀ ਸਖਤ ਨਿੰਦਾ ਕਰਦਾ ਹੈ। ਇਹ ਸਿਰਫ ਜਾਂਚ ਲਈ ਸਮਨ ਨਹੀਂ ਹੈ, ਬਲਕਿ ਕੇਂਦਰ ਸਰਕਾਰ ਦੁਆਰਾ ਪੰਜਾਬ ਵਿਚ ਸ਼ੁਰੂ ਕੀਤੇ ਗਏ ਬਹੁਤ ਸਾਰੇ ਲੋਕਾਂ ਖਿਲਾਫ ਚੱਲ ਰਹੇ ਕੇਸਾਂ ਦੀ ਸ਼ੁਰੂਆਤ ਹੈ, ਇਸ ਸਭ ਸਰਕਾਰ ਨਾਲ ਪਿਛਲੀ ਗੱਲਬਾਤ ਵਿਚ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਭਰੋਸੇ ਦੇ ਬਾਵਜੂਦ ਹੋ ਰਿਹਾ ਹੈ।
ਦੁਖ ਭਰੇ ਮਨ ਨਾਲ, ਅਸੀਂ ਤੁਹਾਨੂੰ ਸੂਚਿਤ ਕਰ ਰਹੇ ਹਾਂ ਕਿ ਹਰ ਰੋਜ਼ ਕਿਸਾਨ ਸਾਡੇ ਤੋਂ ਵਿੱਛੜ ਰਹੇ ਹਨ. ਇਸ ਅੰਦੋਲਨ ਵਿਚ ਹੁਣ ਤਕ 131 ਕਿਸਾਨ ਸ਼ਹੀਦ ਹੋ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ। ਸ਼ਹੀਦ ਹੋਏ ਕਿਸਾਨਾਂ ਲਈ ਅਖੰਡ ਜਯੋਤੀ ਲਾਉਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਸਾਰੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਖਾਸ ਕਰਕੇ ਅੰਬਾਨੀ ਅਤੇ ਅਡਾਨੀ ਦੇ ਉਤਪਾਦਾਂ ਅਤੇ ਸੇਵਾਵਾਂ ਦਾ ਬਾਈਕਾਟ ਕਰਨ ਦੀ ਅਪੀਲ ਕਰਦਾ ਹੈ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਭਾਜਪਾ ਅਤੇ ਉਨ੍ਹਾਂ ਦੇ ਐਨਡੀਏ ਸਹਿਯੋਗੀਆਂ ਦੀ ਹਕੀਕਤ ਜਾਹਿਰ ਕਰਨ, ਉਨ੍ਹਾਂ ਦਾ ਹਰ ਖੇਤਰ ਵਿੱਚ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਬਲਬੀਰ ਸਿੰਘ ਰਾਜੇਵਾਲ ਦੀ ਕਿਸਾਨਾਂ ਦੇ ਨਾਂ ਖੁੱਲ੍ਹੀ ਚਿੱਠੀ
ਸਤਿਕਾਰਯੋਗ ਕਿਸਾਨ ਭਰਾਵੋ,
ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ ਤੋਂ ਲੰਮਾ ਸਮਾਂ, ਸਭ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲਾ, ਪੂਰਨ ਸ਼ਾਂਤਮਈ ਅੰਦੋਲਨ ਹੋ ਨਿਬੜਿਆ ਹੈ। ਪੂਰੇ ਸੰਸਾਰ ਦੀਆਂ ਅੱਖਾਂ ਇਸ ਨੂੰ ਤੀਬਰਤਾ ਨਾਲ ਦੇਖ ਰਹੀਆਂ ਹਨ। ਦੁਨੀਆਂ ਭਰ ਵਿਚ ਬੈਠੇ ਪੰਜਾਬੀ ਅਤੇ ਆਮ ਭਾਰਤੀ ਲੋਕ ਆਪੋ ਆਪਣਾ ਯੋਗਦਾਨ ਪਾਉਣ ਹਿੱਤ ਥਾਂ ਥਾਂ ਧਰਨੇ, ਜਲੂਸ ਕੱਢ ਕੇ ਇਸ ਵਿਚ ਆਪਣੀ ਹਾਜ਼ਰੀ ਲਾ ਰਹੇ ਹਨ। ਇਹ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ। ਦੇਸ਼ ਦੇ ਹਰ ਵਰਗ ਨੇ ਇਨ੍ਹਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਇਸ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਅੱਜ ਇਹ ਦੇਸ਼ ਭਰ ਵਿਚ ਜਨ ਅੰਦੋਲਨ ਬਣ ਗਿਆ ਹੈ। ਇਹ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਯੂਪੀ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਂਰਾਸ਼ਟਰ ਅਤੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਵਿਚ ਫੈਲ ਚੁੱਕਾ ਹੈ।
ਭਰਾਵੋ, ਮੈਂ ਹਮੇਸ਼ਾਂ ਤੁਹਾਨੂੰ ਸਭ ਨੂੰ ਵਾਰ ਵਾਰ ਇਕ ਅਪੀਲ ਕਰਦਾ ਰਿਹਾ ਹਾਂ। ਉਹ ਇਹ ਹੈ ਕਿ ਅੰਦੋਲਨ ਕੇਵਲ ਉਹ ਹੀ ਸਫ਼ਲ ਹੁੰਦਾ ਹੈ ਜੋ ਪੂਰੀ ਤਰ੍ਹਾਂ ਸ਼ਾਂਤਮਈ ਰਹੇ। ਜਦੋਂ ਵੀ ਅੰਦੋਲਨ ਵਿਚ ਹਿੰਸਾ ਆਈ, ਉਸ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਤੁਸੀਂ ਇਸ ਨੂੰ ਹੁਣ ਤਕ ਸ਼ਾਂਤਮਈ ਰੱਖਿਆ, ਉਸ ਲਈ ਮੈਂ ਤੁਹਾਡਾ ਸਭ ਦਾ ਧੰਨਵਾਦੀ ਹਾਂ। ਅੰਦੋਲਨ ਹਮੇਸ਼ਾ ਪੜਾਅਵਾਰ ਅੱਗੇ ਵਸਦੇ ਹਨ। ਤੁਸੀਂ ਸੈਮੀਨਾਰਾਂ, ਧਰਨਿਆਂ ਤੋਂ ਲੈ ਕੇ, ਰੇਲ ਪੱਟੜੀਆਂ ਦੇ ਅੰਦੋਲਨ ਰਾਹੀਂ, ਭਾਰਤ ਬੰਦ ਵਰਗੇ ਸਫ਼ਲ ਕਦਮਾਂ ਨਾਲ ਦਿੱਲੀ ਦੁਆਲੇ ਵੱਖ ਵੱਖ ਨਾਕਿਆਂ ਉੱਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਬੈਠੇ ਹੋ। ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਤੁਸੀਂ ਆਪਣੀਆਂ ਟਰਾਲੀਆਂ ਵਿਚ ਘਰ ਪਾ ਕੇ ਸ਼ਾਂਤਮਈ ਬੈਠੇ ਹੋ। ਅੰਦੋਲਨ ਆਪਣੀ ਚਾਲ ਸ਼ਾਂਤਮਈ ਢੰਗ ਨਾਲ ਹਰ ਪੜਾਅ ਨੂੰ ਸਫ਼ਲਤਾ ਨਾਲ ਪਾਰ ਕਰ ਰਿਹਾ ਹੈ। ਅੰਦੋਲਨ ਵਿਚ ਹਰ ਸਮੇਂ ਰਣਨੀਤੀ ਅਨੁਸਾਰ ਨਵੇਂ ਪੜਾਅ ਤੈਅ ਕਰਨੇ ਹੁੰਦੇ ਹਨ। ਇਸੇ ਲਈ ਅਸੀਂ ਲੋਹੜੀ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ, ਅਸੀਂ ਇਸ ਵਾਰ 18 ਜਨਵਰੀ ਨੂੰ ਮਹਿਲਾ ਦਿਵਸ ਨੂੰ ‘ਕਿਸਾਨ ਮਹਿਲਾ ਦਿਵਸ’ ਵਜੋਂ ਮਨਾ ਰਹੇ ਹਾਂ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਭਾਵ 20 ਜਨਵਰੀ ਨੂੰ ਅਸੀਂ ਸੰਕਲਪ ਦਿਵਸ ਵਜੋਂ ਮਨਾਵਾਂਗੇ ਅਤੇ ਖ਼ਾਸ ਤੌਰ ’ਤੇ ਸਤਿਗੁਰਾਂ ਦੇ ਸ਼ਬਦ ‘ਦੇਹਿ ਸਿਵਾ ਬਰ ਮੋਹਿ ਇਹੈ’ ਦਾ ਗਾਇਨ ਕਰ ਕੇ ਅੰਦੋਲਨ ਵਿਚ ਸ਼ਾਂਤਮਈ ਰਹਿਣ ਦਾ ਸੰਕਲਪ ਲਵਾਂਗੇ। ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ 23 ਜਨਵਰੀ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਵਜੋਂ ਮਨਾਵਾਂਗੇ। ਹਰ ਸਾਲ ਵਾਂਗ 26 ਜਨਵਰੀ ਸਾਡਾ ਗਣਤੰਤਰ ਦਿਵਸ ਹੈ। ਅਸੀਂ ਉਸ ਦਿਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ਦੇ ਨਾਕਿਆਂ ਤੋਂ ਕਿਸਾਨ ਪਰੇਡ ਕਰਾਂਗੇ। ਉਸ ਤੋਂ ਬਾਅਦ ਦੇ ਪੜਾਅ ਉਦੋਂ ਤਕ ਜਾਰੀ ਰੱਖੇ ਜਾਣਗੇ, ਜਦੋਂ ਤਕ ਅੰਦੋਲਨ ਸਫ਼ਲ ਨਹੀਂ ਹੋ ਜਾਂਦਾ।
ਮੈਂ ਖ਼ਾਸ ਤੌਰ ’ਤੇ ਤੁਹਾਨੂੰ ਇਸ ਲਈ ਸੰਬੋਧਿਤ ਹੋ ਰਿਹਾ ਹਾਂ ਤਾਂ ਜੋ 26 ਜਨਵਰੀ ਦੇ ਅੰਦੋਲਨ ਸਬੰਧੀ ਫੈਲਾਈਆਂ ਜਾ ਰਹੀਆਂ ਗ਼ਲਤਫਹਿਮੀਆਂ ਦੂਰ ਹੋ ਸਕਣ। ਅਸੀਂ ਕਿਸਾਨ ਪਰੇਡ ਕਿਵੇਂ ਕਰਨੀ ਹੈ, ਇਹ ਅਗਲੇ ਹਫ਼ਤੇ ਐਲਾਨ ਕਰਾਂਗੇ। ਪਰ ਜਿਸ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੋਂ ਚੌਕਸ ਹੀ ਨਹੀਂ, ਬਹੁਤ ਗੰਭੀਰ ਹੋਣ ਦੀ ਲੋੜ ਹੈ। ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨਾਂ ਵੱਲੋਂ ਬਗ਼ਾਵਤ ਕਰਨ ਦਾ ਪ੍ਰੋਗਰਾਮ ਹੋਵੇ ਅਤੇ ਇਹ ਅੰਦੋਲਨ ਦਾ ਆਖ਼ਰੀ ਪੜਾਅ ਹੋਵੇ। ਕੁਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲੇ ਉੱਤੇ ਝੰਡਾ ਲਹਿਰਾਉਣਾ ਹੈ। ਕੋਈ ਕਹਿ ਰਿਹਾ ਹੈ ਕਿ ਪਾਰਲੀਮੈਂਟ ਉੱਤੇ ਕਬਜ਼ਾ ਕਰਨਾ ਹੈ। ਕਈ ਤਰ੍ਹਾਂ ਦਾ ਬੇਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਕੂੜ ਪ੍ਰਚਾਰ ਨੇ ਕੇਵਲ ਮੈਨੂੰ ਨਹੀਂ, ਸਾਰੀਆਂ ਅੰਦੋਲਨ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਗੰਭੀਰ ਚਿੰਤਾ ਵਿਚ ਹੀ ਨਹੀਂ ਪਾਇਆ, ਸਭ ਦੀ ਨੀਂਦ ਹਰਾਮ ਕਰ ਦਿੱਤੀ ਹੈ। ਕੁਝ ਕਿਸਾਨ ਵਿਰੋਧੀ ਤਾਕਤਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਂਤਮਈ ਅੰਦੋਲਨ ਨੂੰ ਫੇਲ੍ਹ ਕਰਨ ਲਈ ਇਸ ਕੂੜ ਪ੍ਰਚਾਰ ਉੱਤੇ ਪੂਰੀ ਵਾਹ ਲਾਈ ਹੋਈ ਹੈ। ਸਰਕਾਰੀ ਏਜੰਸੀਆਂ ਵੀ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਪੱਬਾਂ ਭਾਰ ਹਨ। ਧਰਨੇ ਵਾਲੀਆਂ ਥਾਵਾਂ ਉੱਤੋਂ ਸਾਡੇ ਵਾਲੰਟੀਅਰ ਹਰ ਰੋਜ਼ ਅਜਿਹੇ ਕਿਸਾਨ ਦੋਖੀਆਂ ਨੂੰ ਫੜ ਕੇ ਪੁਲੀਸ ਹਵਾਲੇ ਕਰ ਰਹੇ ਹਨ। ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਕੁਝ ਨੌਜਵਾਨ ਟਰੈਕਟਰਾਂ ਉੱਤੇ ਪੁਲੀਸ ਨਾਕੇ ਤੋੜਨ ਲਈ ਜੁਗਾੜ ਫਿੱਟ ਕਰਵਾ ਰਹੇ ਹਨ। ਇਹ ਕੇਵਲ ਨਿੰਦਣਯੋਗ ਨਹੀਂ, ਮੰਦਭਾਗਾ ਵੀ ਹੈ।
ਭਰਾਵੋ, ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਦੁਨੀਆਂ ਇਸ ਅੰਦੋਲਨ ਦੀ ਸਫ਼ਲਤਾ ਲਈ ਅਰਦਾਸਾਂ ਕਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਆਗੂਆਂ ਨੇ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਮੋਦੀ ਸਰਕਾਰ ਨੂੰ ਲਿਖਿਆ ਵੀ ਹੈ। ਹਰ ਦੇਸ਼ ਅਤੇ ਭਾਰਤ ਦੇ ਹਰ ਰਾਜ ਵਿਚ ਇਸ ਅੰਦੋਲਨ ਦੇ ਹੱਕ ਵਿਚ ਹਰ ਰੋਜ਼ ਸ਼ਾਂਤਮਈ ਧਰਨੇ, ਮੁਜ਼ਾਹਰੇ ਕੀਤੇ ਜਾ ਰਹੇ ਹਨ। ਸਾਰੀ ਦੁਨੀਆਂ ਇਸ ਦੀ ਸਫ਼ਲਤਾ ਲੋਚਦੀ ਹੈ। ਮੈਂ ਪੁੱਛਦਾ ਹਾਂ ਕਿ ਜਿਸ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਹੋਈ ਹੋਵੇ। ਹਰ ਪਿੰਡ ਦੇ ਗੁਰੂ ਘਰ ਤੋਂ ਅਰਦਾਸਾਂ ਹੋਣ, ਹਿੰਦੂ ਭਰਾ ਹਵਨ ਕਰਵਾਉਂਦੇ ਹੋਣ, ਮੁਸਲਮਾਨ ਤੁਹਾਡੇ ਨਾਲ ਹੋਣ, ਕੀ ਕੋਈ ਕਿਸਾਨ ਇਸ ਨੂੰ ਹਿੰਸਕ ਭੀੜ ਬਣਾ ਕੇ ਅੰਦੋਲਨ ਨੂੰ ਫੇਲ੍ਹ ਕਰਨ ਬਾਰੇ ਸੋਚ ਸਕਦਾ ਹੈ? ਕਦੀ ਨਹੀਂ। ਮੈਨੂੰ ਅਤੇ ਮੇਰੇ ਸਾਥੀਆਂ ਨੂੰ ਇਹ ਉੱਕਾ ਹੀ ਯਕੀਨ ਨਹੀਂ ਹੋ ਰਿਹਾ।
ਫਿਰ ਵੀ ਸਰਕਾਰੀ ਏਜੰਸੀਆਂ ਅਤੇ ਕਿਸਾਨ ਦੋਖੀ ਤਾਕਤਾਂ ਸਰਗਰਮ ਹਨ। ਮੈਂ ਸਮਝਦਾ ਹਾਂ ਕਿ ਅਜਿਹੀ ਮਾੜੀ ਸੋਚ ਕਿਸਾਨ ਦੀ ਤਾਂ ਹੋ ਹੀ ਨਹੀਂ ਸਕਦੀ। ਫਿਰ ਵੀ ਸਰਕਾਰ ਸਾਡੇ ਅੰਦੋਲਨ ਵਿਚ ਖਾਲਿਸਤਾਨੀਆਂ ਅਤੇ ਅਤਿਵਾਦੀਆਂ ਦੇ ਹੋਣ ਦੇ ਇਲਜ਼ਾਮ ਲਾ ਰਹੀ ਹੈ। ਅਜਿਹੇ ਸਮੇਂ ਹਰ ਕਿਸਾਨ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਭਰਾਵੋ, ਇਹ ਅੰਦੋਲਨ ਤੁਹਾਡਾ ਆਪਣਾ ਹੈ, ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਕੀ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਦਾਅ ਉੱਤੇ ਲਾ ਸਕਦੇ ਹੋ। ਕੀ ਹਿੰਸਕ ਸੋਚ ਨਾਲ ਇਸ ਨੂੰ ਫੇਲ੍ਹ ਕਰਨ ਦਾ ਘਿਨਾਉਣਾ ਪਾਪ ਕਰ ਸਕਦੇ ਹੋ? ਜੇ ਨਹੀਂ ਤਾਂ ਆਓ ਆਪਾਂ ਸਾਰੇ ਮਿਲ ਕੇ ਇਸ ਨੂੰ ਸ਼ਾਂਤਮਈ ਰੱਖਣ ਲਈ ਪੂਰੀ ਵਾਹ ਲਾਈਏ।
ਮੇਰੀ ਹਰ ਕਿਸਾਨ ਨੂੰ ਸਨਿਮਰ ਬੇਨਤੀ ਹੈ ਕਿ ਸਮਾਂ ਮੰਗ ਕਰਦਾ ਹੈ ਕਿ 26 ਜਨਵਰੀ ਨੂੰ ਵੱਧ ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਦਿੱਲੀ ਜ਼ਰੂਰ ਪੁੱਜਣ। ਹਰ ਕਿਸਾਨ ਇਕ ਵਾਲੰਟੀਅਰ ਬਣ ਕੇ ਕਿਸਾਨ ਦੋਖੀਆਂ ਉੱਤੇ ਨਿਗਾਹ ਰੱਖੇ। ਜਿਸ ਅੰਦੋਲਨ ਦੀ ਸਫ਼ਲਤਾ ਲਈ ਸਾਰੀ ਦੁਨੀਆਂ ਦਾ ਦਿਲ ਧੜਕਦਾ ਹੈ, ਉਸ ਨੂੰ ਹਰ ਹਾਲ ਸ਼ਾਂਤਮਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖੋ। ਕਿਸਾਨ ਦੋਖੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਨ ਵਿਚ ਮਦਦ ਕਰੋ। ਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਵਿਚ ਸਫ਼ਲ ਹੋਵੋਗੇ। ਭੜਕਾਊ ਨਾਅਰੇ ਅਤੇ ਗਰਮ ਜੋਸ਼ੀਲੀਆਂ ਗੱਲਾਂ ਅੰਦੋਲਨ ਨੂੰ ਲੀਹ ਤੋਂ ਲਾਹ ਦੇਣਗੀਆਂ। ਆਓ, ਸਾਰੇ ਮਿਲ ਕੇ, ਜਿਨ੍ਹਾਂ ਨੇ ਹੁਣ ਤਕ ਇਸ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਹੈ, ਇਸ ਦੀ ਸਫ਼ਲਤਾ ਲਈ ਸਾਰੀ ਤਾਕਤ ਝੋਕ ਦੇਈਏ। ਸ਼ਾਂਤਮਈ ਰਹਿਣਾ ਹੀ ਇਸ ਦੀ ਸਫ਼ਲਤਾ ਦੀ ਕੂੰਜੀ ਹੈ ਅਤੇ ਹਿੰਸਾ ਅੰਦੋਲਨ ਲਈ ਫਾਂਸੀ ਸਮਾਨ। ਤੁਹਾਥੋਂ ਬਹੁਤ ਆਸਾਂ ਹਨ ਅਤੇ ਭਰੋਸਾ ਵੀ ਬਹੁਤ ਹੈ। ਆਓ ਰਲ ਕੇ ਸਫ਼ਲਤਾ ਵੱਲ ਵਧੀਏ।
ਧੰਨਵਾਦ ਸਹਿਤ,
ਤੁਹਾਡਾ ਆਪਣਾ,
ਬਲਬੀਰ ਸਿੰਘ ਰਾਜੇਵਾਲ।
CCTV
ਮਾਈ ਭਾਗੋ ਦੇ ਵਾਰਸ ਹਾਂ ਜਿੱਤ ਕੇ ਮੁੜਾਂਗੇ
ਸੱਤ ਸ਼੍ਰੀ ਅਕਾਲ ਜੀ